ਅਕਾਲੀ ਦਲ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਪਾਰਟੀ ਦੇ ਇੰਚਾਰਜਾਂ ਦਾ ਕੀਤਾ ਐਲਾਨ,ਅਨਿਲ ਜੋਸ਼ੀ ਅੰਮ੍ਰਿਤਸਰ ਇੰਚਾਰਜ, ਹਰਸਿਮਰਤ ਕੌਰ ਬਾਦਲ ਬਠਿੰਡਾ

ਅਕਾਲੀ ਦਲ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਪਾਰਟੀ ਦੇ ਇੰਚਾਰਜਾਂ ਦਾ ਕੀਤਾ ਐਲਾਨ,ਅਨਿਲ ਜੋਸ਼ੀ ਅੰਮ੍ਰਿਤਸਰ ਇੰਚਾਰਜ, ਹਰਸਿਮਰਤ ਕੌਰ ਬਾਦਲ ਬਠਿੰਡਾ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਸੂਬੇ ਦੀਆਂ ਵੱਖ-ਵੱਖ ਸੀਟਾਂ ਲਈ ਇੰਚਾਰਜਾਂ ਦਾ ਐਲਾਨ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ।
2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਪ੍ਰਚਾਰ ਅਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਜਿਸ ਦੀ ਪੁਸ਼ਟੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾਂ ਨੇ ਆਪਣੇ ਟਵਿਟਰ ਅਕਾਊਂਟ ’ਤੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਅੰਮ੍ਰਿਤਸਰ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਲੰਧਰ ਤੋਂ ਡਾ. ਸੁਖਵਿੰਦਰ ਸੁੱਖੀ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਤੋਂ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਲੁਧਿਆਣਾ ਤੋਂ ਐੱਨ ਕੇ ਸ਼ਰਮਾ (ਸ਼ਹਿਰੀ) ਅਤੇ ਤੀਰਥ ਸਿੰਘ ਮਾਹਲਾ (ਦਿਹਾਤੀ) ਤੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ।