ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣਾਂ ਲਈ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ

ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣਾਂ ਲਈ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਦੀ ਧਰਮ ਪਤਨੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ।

ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਅਤੇ ਉਨ੍ਹਾਂ ਦੇ ਮਰਹੂਮ ਪਤੀ-ਜਥੇਦਾਰ ਪ੍ਰੀਤਮ ਸਿੰਘ ਇੱਕ ਵਾਰ ਕੌਂਸਲਰ ਰਹਿ ਚੁੱਕੇ ਹਨ। ਸੁਰਜੀਤ ਕੌਰ ਖੁਦ ਆਪਣੇ ਸਮਾਜਿਕ ਕੰਮਾਂ ਅਤੇ ਸਮਾਜ ਦੀ ਸੇਵਾ ਲਈ ਜਾਣੇ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸਬੰਧੀ ਐਲਾਨ ਗਠਿਤ ਚਾਰ ਮੈਂਬਰੀ ਕਮੇਟੀ ਵੱਲੋਂ ਪਾਰਟੀ ਉਮੀਦਵਾਰ ਬਾਰੇ ਲਏ ਗਏ ਫੈਸਲੇ ਤੋਂ ਬਾਅਦ ਕੀਤਾ ਗਿਆ ਹੈ। ਕਮੇਟੀ ‘ਚ ਗੁਰਪ੍ਰਤਾਪ ਸਿੰਘ ਵਡਾਲਾ, ਡਾ: ਸੁਖਵਿੰਦਰ ਸੁੱਖੀ ਅਤੇ ਮਹਿੰਦਰ ਸਿੰਘ ਕੇ.ਪੀ. ਵੀ ਮੈਂਬਰ ਮੌਜੂਦ ਸਨ।