- Updated: November 24, 2026 11:54 AM
ਅਕਾਲੀ-ਭਾਜਪਾ ਗਠਜੋੜ 'ਤੇ ਲਗਭਗ ਮੋਹਰ ਲੱਗ ਗਈ ਹੈ। ਅੱਜ ਦੁਪਹਿਰ 1 ਵਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਡੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਸੰਭਾਵਨਾ ਹੈ ਕਿ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਠਜੋੜ ਦਾ ਐਲਾਨ ਹੋ ਸਕਦਾ ਹੈ।
ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਕੁਮਾਰ ਸਮੇਤ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਨੂੰ ਦਿੱਲੀ ਬੁਲਾਇਆ ਗਿਆ ਹੈ ਅਤੇ ਉਹ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਲੰਬੀਆਂ ਕਿਆਸਅਰਾਈਆਂ ਤੋਂ ਬਾਅਦ ਪੁਰਾਣੀਆਂ ਸਹਿਯੋਗੀ ਪਾਰਟੀਆਂ ਮੁੜ ਇਕੱਠੀਆਂ ਹੋਣ ਜਾ ਰਹੀਆਂ ਹਨ। ਦੋਵੇਂ ਪਾਰਟੀਆਂ ਸਤੰਬਰ 2020 ਵਿਚ ਤਿੰਨ ਵਿਵਾਦਪੂਰਨ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਸਿਖ਼ਰ ਦੌਰਾਨ ਵੱਖ ਹੋ ਗਈਆਂ ਸਨ ਪਰ ਹੁਣ ਹੌਲੀ-ਹੌਲੀ ਮੁੜ ਨੇੜੇ ਆ ਰਹੀਆਂ ਸਨ।