ਅਕਾਲੀ ਦਲ ਨੇ ਨਿਯੁਕਤੀਆਂ ਕੀਤੀਆਂ , ਸਰਕਲ ਪ੍ਰਧਾਨ ਐਲਾਨੇ

ਅਕਾਲੀ ਦਲ ਨੇ ਨਿਯੁਕਤੀਆਂ ਕੀਤੀਆਂ , ਸਰਕਲ ਪ੍ਰਧਾਨ ਐਲਾਨੇ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਫੈਸਲਾ ਲਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਬਿਆਨ ਵਿਚ ਦੱਸਿਆ ਗਿਆ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਸਰਕਲਾਂ ਦੇ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀਆਂ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨਾਲ ਵਿਸ਼ੇਸ਼ ਸਲਾਹ-ਮਸ਼ਵਰਾ ਕਰਨ ਉਪਰੰਤ ਅਮਲ ਵਿਚ ਲਿਆਂਦੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ।

ਇਸ ਸੂਚਨੀ ਅਨੁਸਾਰ ਬਲਵਿੰਦਰ ਸਿੰਘ ਪਟਵਾਰੀ ਸਰਕਲ ਪ੍ਰਧਾਨ, ਖਰੜ (ਸ਼ਹਿਰ),  ਪ੍ਰਦੀਪ ਕੁਮਾਰ ਰੂੜਾ – ਸਰਕਲ ਪ੍ਰਧਾਨ, ਕੁਰਾਲੀ (ਸ਼ਹਿਰ), ਜਸਵਿੰਦਰ ਸਿੰਘ ਸਰਕਲ ਪ੍ਰਧਾਨ, ਕੁਰਾਲੀ (ਦਿਹਾਤੀ), ਗਣੇਸ਼ ਸ਼ਰਮਾ ਸਰਕਲ ਪ੍ਰਧਾਨ, ਨਵਾਂ ਗਰਾਉਂ (ਸ਼ਹਿਰ), ਅਵਤਾਰ ਸਿੰਘ ਸਰਕਲ ਪ੍ਰਧਾਨ, ਖਿਜਰਾਬਾਦ, ਸਰਬਜੀਤ ਸਿੰਘ ਸਰਕਲ ਪ੍ਰਧਾਨ, ਤਿਊੜ, ਅਮਰਜੀਤ ਸਿੰਘ ਸਰਕਲ ਪ੍ਰਧਾਨ, ਮਾਜਰੀ, ਰਾਣਾ ਸੰਦੀਪ ਕੁਮਾਰ ਸਰਕਲ ਪ੍ਰਧਾਨ, ਝੰਜੇੜੀ, ਸੰਤ ਸਿੰਘ ਸਰਕਲ ਪ੍ਰਧਾਨ ਬੜੌਦੀ ਨਿਯੁਕਤ ਕੀਤਾ ਗਿਆ ਹੈ। ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਹੁਕਮਾਂ ਤਹਿਤ ਜਥੇਬੰਦਕ ਢਾਂਚੇ ਨੂੰ ਹੇਠਲੇ (ਜ਼ਮੀਨੀ) ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਵੱਲੋਂ ਹਾਰਦਿਕ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।