ED ਦੀ ਅਕਾਲੀ ਦਲ ਆਗੂ ਰਵਿੰਦਰ ਖੇੜਾ ਦੇ ਟਿਕਾਣਿਆਂ ''ਤੇ ਰੇਡ, ਸ਼ੈਲਰ ''ਤੇ ਵੀ ਕੀਤੀ ਜਾ ਰਹੀ ਛਾਪੇਮਾਰੀ

ED ਦੀ ਅਕਾਲੀ ਦਲ ਆਗੂ ਰਵਿੰਦਰ ਖੇੜਾ ਦੇ ਟਿਕਾਣਿਆਂ ''ਤੇ ਰੇਡ, ਸ਼ੈਲਰ ''ਤੇ ਵੀ ਕੀਤੀ ਜਾ ਰਹੀ ਛਾਪੇਮਾਰੀ

ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਤੋਂ ਹਲਕਾ ਇੰਚਾਰਜ ਰਵਿੰਦਰ ਖੇੜਾ ਦੇ ਘਰ ਅਤੇ ਉਨ੍ਹਾਂ ਦੇ ਸ਼ੈਲਰ ’ਤੇ ਛਾਪੇਮਾਰੀ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਈਡੀ ਦੇ ਅਧਿਕਾਰੀ ਅਚਾਨਕ ਰਵਿੰਦਰ ਖੇੜਾ ਦੀ ਰਿਹਾਇਸ਼ ਅਤੇ ਉਨ੍ਹਾਂ ਦੇ ਸ਼ੈਲਰ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਕਾਰਵਾਈ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਜ਼ਿਕਰਯੋਗ ਹੈ ਕਿ ਰਵਿੰਦਰ ਖੇੜਾ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕੇ ਤੋਂ ਮੁੱਖ ਆਗੂ ਹਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। ਅਕਾਲੀ ਆਗੂ ’ਤੇ ਹੋਈ ਇਸ ਅਚਾਨਕ ਕਾਰਵਾਈ ਤੋਂ ਬਾਅਦ ਖਰੜ ਸਮੇਤ ਪੂਰੇ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।