ਅਕਾਲੀ ਦਲ ਦਾ ਚੰਡੀਗੜ੍ਹ ''ਚ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ। 

 ਅਕਾਲੀ ਦਲ ਦਾ ਚੰਡੀਗੜ੍ਹ ''ਚ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ। 

ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ ਗਿਆ। ਇਸ ਤੋਂ ਪਹਿਲਾਂ ਹੀ ਪੁਲਸ ਨੇ ਅਕਾਲੀ ਵਰਕਰਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਵਰਕਰਾਂ ਨੂੰ ਪਛਾੜਨ ਲਈ ਪੁਲਸ ਨੇ ਪਾਣੀ ਦੀਆਂ ਵਾਛੜਾਂ ਕੀਤੀਆਂ।

                      Image

ਇਸ ਤੋਂ ਬਾਅਦ ਪੁਲਸ ਨੇ ਸੁਖਬੀਰ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਸੁਖਬੀਰ ਬਾਦਲ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਾਨ ਕਹਿੰਦੇ ਕੁੱਝ ਹਨ ਅਤੇ ਕਰਦੇ ਕੁੱਝ ਹਨ।

                           Image

ਉਨ੍ਹਾਂ ਕਿਹਾ ਕਿ ਉਹ ਅੱਜ ਕਿਸੇ ਤਰ੍ਹਾਂ ਦਾ ਘਿਰਾਓ ਨਹੀਂ, ਸਗੋਂ ਬਹਿਸ ਕਰਨ ਲਈ ਆਏ ਹਨ ਅਤੇ ਅਸੀਂ ਸ਼ਾਂਤਮਈ ਤਰੀਕੇ ਨਾਲ ਮੁੱਖ ਮੰਤਰੀ ਨਾਲ ਬਹਿਸ ਕਰਨੀ ਚਾਹੁੰਦੇ ਹਨ ਪਰ ਸਾਨੂੰ ਰਾਹ 'ਚ ਹੀ ਰੋਕ ਲਿਆ ਗਿਆ ਹੈ।
                           Image