- Updated: September 04, 2026 03:15 PM
ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਸ਼ਹਿਰ ਵਿਖੇ ਪਾਰਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 10 ਸਤੰਬਰ ਨੂੰ ਪਿੰਡ ਪਲਹੇੜੀ ਵਿਖੇ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਖਰੜ ਹਲਕੇ ਤੋਂ ਰੈਲੀ 'ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ। ਖੇੜਾ ਨੇ ਦੱਸਿਆ ਕਿ 10 ਸਤੰਬਰ ਦੀ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ।
ਖੇੜਾ ਨੇ ਕਿਹਾ ਕਿ ਪੰਜਾਬ 'ਚ ਮੌਜੂਦਾ ਕਾਨੂੰਨ-ਵਿਵਸਥਾ ਦੀ ਸਥਿਤੀ, ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਦੇਖਦਿਆਂ ਪੰਜਾਬ ਬਚਾਓ ਰੈਲੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਸਰਵ ਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਮੁੜ ਯਕੀਨੀ ਬਣਾ ਸਕਦੀ ਹੈ। ਇਸ ਮੌਕੇ ਪਟਵਾਰੀ ਬਲਵਿੰਦਰ ਸਿੰਘ ਖਰੜ ਪ੍ਰਧਾਨ, ਹਰਸਿਮਰਨ ਸਿੰਘ ਬਿੰਨੀ, ਹਿੰਮਤ ਸਿੰਘ ਦੇਸੂਮਾਜਰਾ, ਬਲਕਾਰ ਸਿੰਘ ਬੱਬੂ, ਮਲਕੀਤ ਸਿੰਘ ਮੱਲ, ਸ਼ਮਸ਼ੇਰ ਸਿੰਘ ਬਡਾਲੀ, ਮਾਸਟਰ ਜਸਮੇਰ ਸਿੰਘ, ਰਾਜਬੀਰ ਸਿੰਘ ਰਾਜੀ, ਹਾਜ਼ਰ ਸਨ।