- Updated: January 08, 2025 06:25 PM
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ ਜਿਸ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫ਼ੇ ’ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫ਼ੈਸਲੇ ਲਏ ਜਾਣਗੇ। ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ’ਚ ਹੋਵੇਗੀ।
ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫ਼ੈਸਲੇ ਲਏ ਜਾਣਗੇ।