ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੇ ਕਰੀਬੀ ਲੀਡਰ ਨੇ ਦਿੱਤਾ ਅਸਤੀਫ਼ਾ , ਅਕਾਲੀ ਦਲ ਨੂੰ ਇੱਕ ਹੋਰ ਝਟਕਾ

 ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੇ ਕਰੀਬੀ ਲੀਡਰ ਨੇ ਦਿੱਤਾ ਅਸਤੀਫ਼ਾ , ਅਕਾਲੀ ਦਲ ਨੂੰ ਇੱਕ ਹੋਰ ਝਟਕਾ

ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

ਜੀਤ ਖੰਨਾ ਦਾ ਰਹਿਣ ਵਾਲਾ ਹਨ ਤੇ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।