IAS ਦੇ ਅਹੁਦੇ ਤੋਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ ਦਿਤਾ ਅਸਤੀਫ਼ਾ, ਭਾਜਪਾ ਵਿਚ ਹੋ ਸਕਦੇ ਨੇ ਸ਼ਾਮਲ

IAS ਦੇ ਅਹੁਦੇ ਤੋਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ ਦਿਤਾ ਅਸਤੀਫ਼ਾ, ਭਾਜਪਾ ਵਿਚ ਹੋ ਸਕਦੇ ਨੇ ਸ਼ਾਮਲ

ਆਗਾਮੀ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਉਥਲ-ਪੁਥਲ ਲਗਾਤਾਰ ਜਾਰੀ ਹੈ। ਪਾਰਟੀਆਂ ਦੇ ਉਮੀਦਵਾਰ ਇਕ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ।ਅਜਿਹੇ 'ਚ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ, ਜੋ ਕਿ ਆਈ.ਏ.ਐੱਸ. ਅਫ਼ਸਰ ਸਨ, ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ।

ਜਾਣਕਾਰੀ ਮੁਤਾਬਕ ਉਹ ਭਾਜਪਾ ਦਾ ਪੱਲਾ ਫੜ ਸਕਦੇ ਹਨ। ਇਸ ਦੇ ਨਾਲ ਹੀ ਇਸ ਵਾਰ ਲੋਕ ਸਭਾ ਚੋਣਾਂ 'ਚ ਆਪਣਾ ਹੱਥ ਆਜ਼ਮਾ ਸਕਦੇ ਹਨ। ਉਨ੍ਹਾਂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ 'ਚ ਸ਼ਾਮਲ ਹੋ ਕੇ ਚੋਣ ਮੈਦਾਨ 'ਚ ਉਤਰਨਗੇ ਅਤੇ ਬਠਿੰਡਾ ਤੋਂ ਉਮੀਦਵਾਰ ਹੋ ਸਕਦੇ ਹਨ।