- Updated: June 01, 2026 05:12 PM
ਅਕਾਲੀ ਦਲ ਪੁਨਰ ਸੁਰਜੀਤੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਲਿਬੜਾ ਨੇ ਸਾਥੀਆਂ ਸਮੇਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਹਦੇ ਤੋਂ ਅਸਤੀਫਾ ਦੇਣ ਉਪਰੰਤ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਉਹ ਅਗਲਾ ਰਾਜਨੀਤਿਕ ਫੈਸਲਾ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਕੇ ਕਰਨਗੇ ਪਰੰਤੂ ਇਨਾਂ ਜ਼ਰੂਰ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵਿਚ ਉਹ ਸ਼ਾਮਿਲ ਨਹੀਂ ਹੋਣਗੇ।
ਅਮਰਿੰਦਰ ਲਿਬੜਾ ਨੇ ਕਿਹਾ ਕਿ ਜਿਨ੍ਹਾਂ ਸਿਧਾਂਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਨ ਕੀਤਾ ਗਿਆ ਸੀ ਉਨ੍ਹਾਂ ਸਿਧਾਂਤਾਂ ਤੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਭਟਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਭਾਜਪਾ ਨਾਲ ਗੱਠਜੋੜ ਹੋਣ ਦੀਆਂ ਚੱਲ ਰਹੀਆਂ ਕਿਆਸਰਾਈਆਂ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਅਸਤੀਫਾ ਦਿੱਤਾ ਹੈ। ਉਨ੍ਹਾਂ ਸਾਫ ਕਿਹਾ ਕਿ ਉਹ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦਾ ਹਿੱਸਾ ਨਹੀਂ ਬਣਨਗੇ।