ਪੰਜਾਬ ‘ਚ ਫਿਰ ਬਦਲੇਗਾ ਮੌਸਮ,ਜਾਣੋ ਵਿਭਾਗ ਦਾ ਤਾਜ਼ਾ ਅਲਰਟ

ਪੰਜਾਬ ‘ਚ ਫਿਰ ਬਦਲੇਗਾ ਮੌਸਮ,ਜਾਣੋ ਵਿਭਾਗ ਦਾ ਤਾਜ਼ਾ ਅਲਰਟ

ਉੱਤਰ ਭਾਰਤ ’ਚ ਇਨ੍ਹੀਂ ਦਿਨੀਂ ਗਰਮੀ ਲਗਾਤਾਰ ਵੱਧ ਰਹੀ ਹੈ। ਕਈ ਸੂਬਿਆਂ ’ਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਰਗੇ ਕਈ ਸੂਬਿਆਂ ’ਚ ਮੀਂਹ ਤੇ ਬਿਜਲੀ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

3 ਅਪ੍ਰੈਲ ਤੋਂ ਪੰਜਾਬ ਦੇ ਕਈ ਹਿੱਸਿਆਂ ‘ਚ ਤਿੰਨ ਦਿਨ ਮੀਂਹ ਪਵੇਗਾ। ਇਸ ਕਾਰਨ ਦਿਨ ਦਾ ਤਾਪਮਾਨ ਮੁੜ ਦੋ ਤੋਂ ਤਿੰਨ ਡਿਗਰੀ ਹੇਠਾਂ ਆਉਣ ਦੀ ਸੰਭਾਵਨਾ ਹੈ। ਪਹਿਲੀ ਪੱਛਮੀ ਗੜਬੜੀ 2 ਅਪ੍ਰੈਲ ਨੂੰ ਸਰਗਰਮ ਹੋ ਜਾਵੇਗਾ, ਜਿਸ ਦਾ ਅਸਰ 3 ਅਤੇ 4 ਅਪ੍ਰੈਲ ਨੂੰ ਦੇਖਣ ਨੂੰ ਮਿਲੇਗਾ। ਇਸ ਕਾਰਨ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਜੀਂਦ, ਹਿਸਾਰ, ਭਿਵਾਨੀ ਅਤੇ ਚਰਖਿਦਾਦਰੀ ਵਿੱਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਹੀ ਸਥਿਤੀ 4 ਅਪ੍ਰੈਲ ਨੂੰ ਵੀ ਦੇਖਣ ਨੂੰ ਮਿਲ ਸਕਦੀ ਹੈ। ਦੂਜਾ ਪੱਛਮੀ ਗੜਬੜ 5 ਅਪ੍ਰੈਲ ਨੂੰ ਸਰਗਰਮ ਹੋ ਜਾਵੇਗਾ। ਪਰ ਸੂਬੇ ਵਿੱਚ ਇਸ ਦਾ ਕੋਈ ਖਾਸ ਅਸਰ ਨਹੀਂ ਪਵੇਗਾ। 5 ਅਪ੍ਰੈਲ ਨੂੰ ਇੱਕ ਜਾਂ ਦੋ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪਹਾੜਾਂ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਇਸ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਕਰਨਾਟਕ ਤੇ ਮਹਾਰਾਸ਼ਟਰ ਵਰਗੇ ਕਈ ਹੋਰ ਸੂਬਿਆਂ ’ਚ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਕਈ ਥਾਵਾਂ ’ਤੇ ਮੀਂਹ ਜਾਂ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।

ਆਈ. ਐੱਮ. ਡੀ. ਅਨੁਸਾਰ ਅਰੁਣਾਚਲ ਪ੍ਰਦੇਸ਼ ’ਚ 2 ਤੋਂ 4 ਅਪ੍ਰੈਲ ਦੇ ਵਿਚਕਾਰ ਵਿਆਪਕ ਮੀਂਹ ਜਾਂ ਬਰਫ਼ਬਾਰੀ, ਤੂਫ਼ਾਨ ਤੇ ਬਿਜਲੀ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਤੇ ਸਿੱਕਮ ’ਚ ਵੀ 2 ਤੋਂ 4 ਅਪ੍ਰੈਲ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।