- Updated: June 01, 2023 10:38 PM
ਨਕੋਦਰ ਦੇ ਨੇੜਲੇ ਪਿੰਡ ਖੁਰਸ਼ੇਦਪੁਰ (ਪੰਡੋਰੀ) ਦੇ ਇਕ 23 ਸਾਲਾ ਨੌਜਵਾਨ ਦੀ ਅਮਰੀਕਾ ’ਚ ਭੇਤਭਰੇ ਹਾਲਾਤ ’ਚ ਮੌਤ ਹੋਣ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਡੂੰਘਾ ਸਦਮਾ ਲੱਗਾ ਹੈ। ਮ੍ਰਿਤਕ ਦੀ ਪਛਾਣ ਸੁਖਜੀਤ ਸਿੰਘ ਸੰਧੂ (23) ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ (ਨਕੋਦਰ) ਵਜੋਂ ਹੋਈ ਹੈ।
ਮ੍ਰਿਤਕ ਦੇ ਚਾਚੇ ਹਰਭਿੰਦਰ ਸਿੰਘ ਨੇ ਦੱਸਿਆ ਕਿ ਸੁਖਜੀਤ ਸਿੰਘ ਸੰਧੂ ਤਕਰੀਬਨ ਪੌਣੇ 2 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਤੇ ਰੋਜ਼ੀ-ਰੋਟੀ ਦੀ ਖਾਤਰ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ, ਜਿਸ ਨੂੰ ਕੁਝ ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ। ਅਮਰੀਕਾ ਤੋਂ ਸਾਨੂੰ ਫੋਨ ਆਇਆ ਕਿ ਸੁਖਜੀਤ ਸਿੰਘ ਦੀ ਮੌਤ ਹੋ ਗਈ ਪਰ ਪਰਿਵਾਰ ਨੂੰ ਮੌਤ ਹੋਣ ਦੇ ਕਾਰਨਾਂ ਦਾ ਕੋਈ ਸਪੱਸ਼ਟ ਪਤਾ ਨਹੀਂ ਲੱਗਾ।