ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਮੱਥਾ ਟੇਕ ਕੀਤੀ ਅਰਦਾਸ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਮੱਥਾ ਟੇਕ ਕੀਤੀ ਅਰਦਾਸ

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਇਸ ਦੀ ਕਮਾਨ ਸੰਭਾਲੀ ਹੈ। ਅਮਿਤ ਸ਼ਾਹ ਸ਼ਨੀਵਾਰ ਨੂੰ ਗੁਜਰਾਤ ਅਤੇ ਮਹਾਰਾਸ਼ਟਰ ਦੇ ਇਕ ਦਿਨਾ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨਾਂਦੇੜ (ਮਹਾਰਾਸ਼ਟਰ) ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸ਼ਾਹ ਦੇ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਗੁਜਰਾਤ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ।

ਸ਼ਾਹ ਨੇ ਰਾਹੁਲ ਗਾਂਧੀ 'ਤੇ ਆਪਣੇ ਵਿਦੇਸ਼ੀ ਦੌਰੇ ਦੌਰਾਨ ਭਾਰਤ ਦੀ ਆਲੋਚਨਾ ਕਰਨ ਅਤੇ ਇਸ ਦੀ ਅੰਦਰੂਨੀ ਰਾਜਨੀਤੀ 'ਤੇ ਚਰਚਾ ਕਰਨ ਦਾ ਦੋਸ਼ ਲਗਾਇਆ। ਸ਼ਾਹ ਨੇ ਸਾਬਕਾ ਕਾਂਗਰਸ ਪ੍ਰਧਾਨ ਨੂੰ ਆਪਣੇ ਪੁਰਖਿਆਂ ਤੋਂ ਸਿੱਖਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਆਪਣੇ ਹੀ ਦੇਸ਼ ਦੀ ਆਲੋਚਨਾ ਕਰਨਾ ਕਿਸੇ ਵੀ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ ਤੇ ਰਾਹੁਲ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਦੀ ਜਨਤਾ ਉਨ੍ਹਾਂ ਨੂੰ ਦੇਖ ਰਹੀ ਹੈ।