- Updated: June 18, 2026 04:04 PM
ਫਰਾਂਸ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਤੋਂ ਬਾਅਦ ਭਾਰਤ 'ਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਵੀਰਵਾਰ ਨੂੰ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਵਿਸ਼ੇਸ਼ ਰੂਪ ਨਾਲ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਦੇ ਮੁੱਦਿਆਂ 'ਤੇ ਗੱਲ ਕੀਤੀ। ਗੋਰ ਬੁੱਧਵਾਰ ਰਾਤ ਫਰਾਂਸ ਦੇ ਸ਼ਹਿਰ ਏਵੀਅਨ 'ਚ ਹੀ ਸਨ ਅਤੇ ਉੱਥੋਂ ਸਿੱਧੇ ਇੱਥੇ ਆਏ। ਸ਼ਾਹ ਨੇ ਗੋਰ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਮੁਲਾਕਾਤ ਦੀ ਜਾਣਾਕਰੀ ਦਿੱਤੀ। ਦੋਵਾਂ ਨੇ ਵਿਸ਼ੇਸ਼ ਰੂਪ ਨਾਲ ਸੁਰੱਖਿਆ ਦੇ ਖੇਤਰ 'ਚ, ਖਾਸ ਕਰ ਕੇ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਲਈ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਸਥਾਰ ਨਾਲ ਚਰਚਾ ਹੋਈ।

ਗ੍ਰਹਿ ਮੰਤਰੀ ਨੇ ਕਿਹਾ,"ਅੱਜ ਨਵੀਂ ਦਿੱਲੀ 'ਚ ਭਾਰਤ 'ਚ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਮੁਲਾਕਾਤ ਕੀਤੀ। ਅਸੀਂ ਸੁਰੱਖਿਆ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ, ਖਾਸ ਕਰਕੇ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ 'ਚ ਵਿਸਥਾਰ ਨਾਲ ਚਰਚਾ ਕੀਤੀ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਭਾਰਤ ਅਮਰੀਕਾ-ਭਾਰਤ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਸ ਦੁਵੱਲੇ ਸਬੰਧਾਂ ਤੋਂ ਲਾਭ ਮਿਲੇ।

ਸ਼੍ਰੀ ਗੋਰ ਨੇ ਸੋਸ਼ਲ ਮੀਡੀਆ 'ਤੇ ਆਪਣੀ ਪੋਸਟ 'ਚ ਕਿਹਾ, "ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬਹੁਤ ਵਧੀਆ ਮੁਲਾਕਾਤ ਹੋਈ। ਸਾਡੀ ਅੱਤਵਾਦ ਨਾਲ ਲੜਨ, ਸਾਡੇ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਨਸ਼ਿਆਂ ਤੋਂ ਬਚਾਉਣ, ਸਾਡੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਦੋਵਾਂ ਦੇਸ਼ਾਂ 'ਚ ਅਪਰਾਧੀਆਂ ਨੂੰ ਸਜ਼ਾ ਦਿਵਾਉਣ ਲਈ ਸਹਿਯੋਗ ਵਧਾਉਣ 'ਤੇ ਸਾਰਥਕ ਚਰਚਾ ਹੋਈ।" ਅਮਰੀਕਾ ਅਤੇ ਭਾਰਤੀ ਅਧਿਕਾਰੀ ਸਰਹੱਦਾਂ ਨੂੰ ਸੁਰੱਖਿਅਤ ਕਰਨ, ਅਪਰਾਧੀਆਂ ਨੂੰ ਸਜ਼ਾ ਦਿਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਿਯਮਿਤ ਤੌਰ 'ਤੇ ਰਣਨੀਤਕ ਮੀਟਿੰਗਾਂ ਕਰਦੇ ਰਹੇ ਹਨ।