ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜ਼ੀਫ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ 110 ਲੱਖ ਰੁਪਏ ਦੀ ਰਾਸ਼ੀ ਜਾਰੀ

ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜ਼ੀਫ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ 110 ਲੱਖ ਰੁਪਏ ਦੀ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। 'ਸਕਾਲਰਸ਼ਿਪ ਫਾਰ ਹੈਂਡੀਕੈਪਡ ਸਟੂਡੈਂਟਸ' ਸਕੀਮ ਅਧੀਨ ਦਿੱਤਾ ਜਾਣ ਵਾਲਾ ਵਜ਼ੀਫਾ ਦਿਵਿਆਂਗ ਵਿਦਿਆਰਥਣਾਂ ਨੂੰ ਪੜ੍ਹਾਈ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤਾ ਜਾਂਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਸਮੇਂ-ਸਮੇਂ 'ਤੇ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵਿਦਿਆਰਥੀਆਂ ਦੇ ਖਾਤੇ 'ਚ ਇਹ ਰਾਸ਼ੀ ਜਲਦ ਤੋਂ ਜਲਦ ਪੁੱਜਦੀ ਕੀਤੀ ਜਾਵੇ।