ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ''''ਵਾਰਿਸ ਪੰਜਾਬ ਦੇ'''' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗਿਰਫਤਾਰ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ''''ਵਾਰਿਸ ਪੰਜਾਬ ਦੇ'''' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗਿਰਫਤਾਰ

ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਅਮ੍ਰਿਤਪਾਲ ਸਿੰਘ ਨੂੰ ਆਖਰਕਾਰ ਪੰਜਾਬ ਪੁਲਿਸ ਨੇ ਨਕੋਦਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਪੁਲਿਸ ਦੀਆਂ 60 ਦੇ ਕਰੀਬ ਗੱਡੀਆਂ ਅੰਮਿ੍ਤਪਾਲ ਸਿੰਘ ਦਾ ਪਿੱਛਾ ਕਰ ਰਹੀਆਂ ਸਨ, ਜਿਨ੍ਹਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ | ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਥਾਣਾ ਮਹਿਤਪੁਰ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਥਾਣਾ ਮਹਿਤਪੁਰ ਨੂੰ ਸੀਲ ਕਰ ਦਿੱਤਾ ਗਿਆ ਸੀ।

ਕੀ ਹੈ ਅਜਨਾਲਾ ਮਾਮਲਾ
ਜ਼ਿਕਰਯੋਗ ਹੈ ਕਿ 23 ਫਰਵਰੀ ਨੂੰ ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਨਾਲ ਜੁੜੇ ਹਜ਼ਾਰਾਂ ਲੋਕਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਅਜਨਾਲਾ ਥਾਣੇ ਦੇ ਬਾਹਰ ਭਾਰੀ ਇਕੱਠ ਬੰਦੂਕਾਂ ਅਤੇ ਤਲਵਾਰਾਂ ਲਹਿਰਾਉਂਦਾ ਹੋਇਆ ਪਹੁੰਚ ਗਿਆ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਪੰਜਾਬ ਪੁਲੀਸ ਨੇ ਮੁਲਜ਼ਮਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ।