- Updated: July 03, 2024 02:06 PM
ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਓਮ ਬਿਰਲਾ ਦੇ ਕਮਰੇ 'ਚ ਸਹੁੰ ਚੁੱਕਣਗੇ।
ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕੁਝ ਪ੍ਰਮੀਸ਼ਨਾਂ ਦੀ ਜ਼ਰੂਰਤ ਹੁੰਦੀ ਹੈ ,ਜੋ ਹੁਣ ਸਾਰੀਆਂ ਮਨਜ਼ੂਰੀਆਂ ਮਿਲ ਗਈਆਂ ਹਨ ਅਤੇ ਹੁਣ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਸ ਸਬੰਧੀ ਕੁਝ ਦਿਨ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਮੰਗ ਪੱਤਰ ਭੇਜਿਆ ਸੀ।
ਦੱਸ ਦਈਏ ਕਿ ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਉਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ‘ਤੇ ਐਨਐਸਏ ਦੀ ਮਿਆਦ ਇੱਕ ਸਾਲ ਵਧਾ ਦਿੱਤੀ ਹੈ ,ਜੋ 23 ਅਪ੍ਰੈਲ 2025 ਤੱਕ ਰਹੇਗੀ।
ਇਸ ਦੇ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ 40 ਸਾਲਾਂ ਬਾਅਦ ਜਨਤਾ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾਇਆ ਹੈ ਕਿ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਫਰੀਦਕੋਟ ਦੇ ਮੁੱਦੇ ਸੰਸਦ 'ਚ ਉਠਾਉਣਗੇ।