ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨਗੇ

ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨਗੇ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ। ਇਸ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿਤੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ਵਿਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਉਸ 'ਤੇ ਐਨਐਸਏ ਲਗਾਇਆ ਗਿਆ ਸੀ, ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਹੁਣ ਉਸ ਨੂੰ ਜੇਲ ਵਿਚ ਬੰਦ ਹੋਏ ਲਗਭਗ ਇਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ ਦੀ ਬਜਾਏ ਪੰਜਾਬ ਦੀ ਜੇਲ ਵਿਚ ਰੱਖਿਆ ਜਾਵੇ।