ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ 

ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ 

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ 29 ਨੰਬਰ ਐਫਆਈਆਰ ਵਿੱਚ ਗੁਰਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਗੁਰਪ੍ਰੀਤ ਸਿੰਘ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।