ਅੰਮ੍ਰਿਤਸਰ ਏਅਰਪੋਰਟ ''ਤੇ ਫਲਾਈਟ ''ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ ''ਤੇ ਉੱਡੇ ਹੋਸ਼ 

ਅੰਮ੍ਰਿਤਸਰ ਏਅਰਪੋਰਟ ''ਤੇ ਫਲਾਈਟ ''ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ ''ਤੇ ਉੱਡੇ ਹੋਸ਼ 

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ ਦਾ ਪਰਦਾਫਾਸ਼ ਕੀਤਾ। ਵਿਭਾਗ ਨੇ ਹਵਾਈ ਅੱਡੇ 'ਤੇ ਇਕ ਯਾਤਰੀ ਕੋਲੋਂ ਲਗਭਗ 1 ਕਰੋੜ 64 ਲੱਖ ਰੁਪਏ ਦੀ ਕੀਮਤ ਦਾ ਗਾਂਜਾ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਬੈਂਕਾਕ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ ਸੀ।

ਇਸ ਦੌਰਾਨ ਜਦੋਂ ਅਧਿਕਾਰੀਆਂ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 1 ਕਿਲੋ 654 ਗ੍ਰਾਮ ਗਾਂਜਾ ਬਰਾਮਦ ਹੋਇਆ। ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥ ਨੂੰ ਜ਼ਬਤ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।