ਅੰਮ੍ਰਿਤਸਰ ਏਅਰਪੋਰਟ ''ਤੇ ਫਲਾਈਟ ''ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ ''ਤੇ ਪੈ ਗਿਆ ਭੜਥੂ ,ਉੱਡੇ ਹੋਸ਼

ਅੰਮ੍ਰਿਤਸਰ ਏਅਰਪੋਰਟ ''ਤੇ ਫਲਾਈਟ ''ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ ''ਤੇ ਪੈ ਗਿਆ ਭੜਥੂ ,ਉੱਡੇ ਹੋਸ਼

ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਦੀ ਅੰਮ੍ਰਿਤਸਰ ਜ਼ੋਨਲ ਟੀਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਟੀਮ ਨੇ ਦੁਬਈ ਤੋਂ ਅੰਮ੍ਰਿਤਸਰ ਆਏ ਦੋ ਯਾਤਰੀਆਂ ਦੇ ਸਮਾਨ ਵਿਚੋਂ ਲਗਭਗ ਇਕ ਕਰੋੜ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਯਾਤਰੀਆਂ ਨੇ ਸੋਨਾ ਆਪਣੀ ਕਾਰਗੋ ਪੈਂਟ ਦੇ ਅੰਦਰ ਲੁਕਾ ਕੇ ਰੱਖਿਆ ਸੀ, ਜੋ ਕਿ ਚੇਨਾਂ, ਕੜਿਆਂ ਅਤੇ ਅੰਗੂਠੀਆਂ ਦੇ ਰੂਪ ਵਿਚ ਸੀ। ਡੀ.ਆਰ.ਆਈ. ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਅਤੇ ਦੋਵੇਂ ਯਾਤਰੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਕਰੋੜਾਂ ਰੁਪਏ ਦੇ ਸੋਨੇ ਦੀ ਸਮਗਲਿੰਗ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਡੀ.ਆਰ.ਆਈ. ਦੀ ਤਾਜ਼ਾ ਕਾਰਵਾਈ ਨੇ ਕਸਟਮ ਵਿਭਾਗ ਦੀ ਕਾਰਗੁਜ਼ਾਰੀ ’ਤੇ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਜਾਂਚ ਅਧਿਕਾਰੀਆਂ ਅਨੁਸਾਰ ਇੰਨੀ ਵੱਡੀ ਸਮਗਲਿੰਗ ਆਸਾਨੀ ਨਾਲ ਨਹੀਂ ਕੀਤੀ ਜਾ ਸਕਦੀ। ਸੂਤਰਾਂ ਮੁਤਾਬਕ ਡੀ.ਆਰ.ਆਈ. ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।