ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਨੇ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਸੁਣਵਾਈ ਦੌਰਾਨ ਐੱਫ.ਆਈ.ਆਰ. ਨੰਬਰ 91 ਦੇ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਬਿਕਰਮ ਮਜੀਠੀਆ ‘ਤੇ ਪੁਲਿਸ ਥਾਣੇ ਵਿੱਚ ਦਾਖਲ ਹੋਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਇਲਜ਼ਾਮ ਲੱਗੇ ਸੀ। ਇਸ ਮਾਮਲੇ ਵਿੱਚ 10 ਜੂਨ ਨੂੰ ਅਦਾਲਤ ਦੇ ਵਿੱਚ ਸੁਣਵਾਈ ਹੋਈ ਸੀ। ਉਸ ਦੌਰਾਨ ਥਾਣਾ ਮਜੀਠਾ ਵਿੱਚ ਲੱਗੇ ਸੀਸੀਟੀਵੀ ਫੁਟੇਜ ਪੁਲਿਸ ਵੱਲੋਂ ਪੇਸ਼ ਨਹੀਂ ਕੀਤੇ ਗਏ ਸੀ, ਜਿਸ ਕਾਰਨ ਕਾਫੀ ਸਵਾਲ ਖੜੇ ਕੀਤੇ ਜਾ ਰਹੇ ਸਨ। ਜਿਸਦੇ ਚਲਦੇ ਉਸ ਸਮੇਂ ਜਮਾਨਤ ਰੋਕ ਦਿੱਤੀ ਗਈ ਸੀ।