DGP ਗੌਰਵ ਯਾਦਵ ਨੇ ਪ੍ਰੈੱਸ ਵਾਰਤਾ ਦੌਰਾਨ ਅੰਮ੍ਰਿਤਸਰ-ਜਲੰਧਰ ‘ਚ ਹੋਏ ਧਮਾਕੇ ਤੇ ਕੀਤੇ ਵੱਡੇ ਖੁਲਾਸੇ

 DGP ਗੌਰਵ ਯਾਦਵ ਨੇ ਪ੍ਰੈੱਸ ਵਾਰਤਾ ਦੌਰਾਨ ਅੰਮ੍ਰਿਤਸਰ-ਜਲੰਧਰ ‘ਚ ਹੋਏ ਧਮਾਕੇ ਤੇ ਕੀਤੇ ਵੱਡੇ ਖੁਲਾਸੇ

ਪੰਜਾਬ ਵਿੱਚ ਬੀਤੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕੇ ਤੋਂ ਬਾਅਦ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਵਾਰਤਾ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਨੂੰ ਲੈ ਕੇ ਕਰ ਵੱਡੇ ਖੁਲਾਸੇ ਕੀਤੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਅਤੇ ਅੰਮ੍ਰਿਤਸਰ ਦੋਹਾਂ ਥਾਵਾਂ ‘ਤੇ IED ਬਲਾਸਟ ਕੀਤੇ ਗਏ ਹਨ। ਜਾਂਚ ਦੌਰਾਨ ਘਟਨਾ ਵਾਲੀ ਥਾਂ ਤੋਂ ਕੋਈ ਤਾਰ ਨਹੀਂ ਮਿਲੀ ਹੈ, ਜਿਸ ਤੋਂ ਅੰਦਾਜਾ ਜਾ ਰਿਹਾ ਹੈ ਕਿ ਧਮਾਕਾ ਟਾਈਮਰ ਲਗਾ ਕੇ ਜਾਂ ਰੀਮੋਟ ਨਾਲ ਕੀਤਾ ਗਿਆ ਹੋ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਧਮਾਕੇ ਪਿੱਛੇ ਪਾਕਿਸਤਾਨ ਦਾ ਹੱਥ ਵੀ ਹੋ ਸਕਦਾ ਹੈ ਕਿਉਂਕਿ ਅੱਜ ਆਪ੍ਰੇਸ਼ਨ ਸਿੰਦੂਰ ਦੀ ਵਰ੍ਹੇਗੰਢ ਹੈ। ਮਾਮਲੇ ਨੂੰ ਲੈ ਕੇ FIR ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਡੀਜੀਪੀ ਨੇ ਅੱਗੇ ਕਿਹਾ ਕਿ ਪੰਜਾਬ ਦੁਨੀਆ ਵਿੱਚ ਸਭ ਤੋਂ ਵੱਧ ਸ਼ਾਂਤੀ ਪੂਰਵਕ ਸੂਬਾ ਹੈ ਪਰ ਕੁਝ ਲੋਕ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਕਿਸੇ ਤਰ੍ਹਾਂ ਦੀਆਂ ਗਿੱਦੜ-ਧਮਕੀਆਂ ਤੋਂ ਨਹੀਂ ਡਰਦੇ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਅਸੀਂ ਕੁਚਲ ਕੇ ਰੱਖ ਦਿਆਂਗੇ।