- Updated: November 10, 2026 04:10 PM
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਦੋ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
ਡੀ. ਜੀ.ਪੀ. ਨੇ ਦੱਸਿਆ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਡਰੋਨ-ਅਧਾਰਤ ਖੇਪਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸਹਾਇਤਾ ਕਰਦੇ ਸਨ। ਮੁਲਜ਼ਮਾਂ ਨੇ ਕਥਿਤ ਤੌਰ 'ਤੇ ਇਹ ਖੇਪਾਂ ਇਕੱਠੀਆਂ ਕੀਤੀਆਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਹਥਿਆਰ ਸਪਲਾਈ ਕੀਤੇ।
ਉਨ੍ਹਾਂ ਦੱਸਿਆ ਕਿ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖਿਲਾਫ਼ ਦੋ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਹੋਰ ਸਾਥੀਆਂ ਦੀ ਪਛਾਣ ਕਰਨ, ਪੂਰੀ ਤਰ੍ਹਾਂ ਪਿੱਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
