ਅੰਮ੍ਰਿਤਸਰ ਪੁਲਿਸ ਨੇ 2 AK-47 ਰਾਈਫਲਾਂ ਸਮੇਤ 3 ਮੁਲਜ਼ਮ ਕਾਬੂ ਕੀਤੇ

ਅੰਮ੍ਰਿਤਸਰ ਪੁਲਿਸ ਨੇ 2 AK-47 ਰਾਈਫਲਾਂ ਸਮੇਤ 3 ਮੁਲਜ਼ਮ ਕਾਬੂ ਕੀਤੇ

ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ 3 ਮੁਲਜ਼ਮਾਂ ਨੂੰ 2 AK-47 ਰਾਈਫਲਾਂ, 3 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ  ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਇੱਕ ਵਿਦੇਸ਼ੀ-ਅਧਾਰਤ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਵਿੱਚ ਸ਼ਾਮਲ ਸਨ।

ਪੁਲਿਸ ਨੇ ਇਸ ਸਬੰਧ ਵਿਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ ਦਰਜ ਕੀਤੀ ਹੈ। ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ , ਪਿਛਲੇ-ਅਗਲੇ ਸਬੰਧ ਸਥਾਪਤ, ਵਿਦੇਸ਼-ਅਧਾਰਤ ਤਸਕਰੀ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਵਿਆਪਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਜਾਂਚ ਕਰ ਰਹੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਸਰਹੱਦ ਪਾਰ ਤਸਕਰੀ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਦੀ ਆਪਣੀ ਵਚਨਬੱਧਤਾ 'ਤੇ ਅਡੋਲ ਹੈ।