10 ਕਿਲੋ ਤੋਂ ਵੱਧ ਹੈਰੋਇਨ ਸਮੇਤ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਕੀਤਾ ਕਾਬੂ

10 ਕਿਲੋ ਤੋਂ ਵੱਧ ਹੈਰੋਇਨ ਸਮੇਤ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੇ ਇਲਾਕੇ 'ਚੋਂ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਾਰਵਾਈ ਦੌਰਾਨ ਪੁਲਿਸ ਨੇ ਇਕ 30 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ ਵੀ ਕੀਤੇ ਜ਼ਬਤ। ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਇਸ ਨੂੰ ਪੁਲਿਸ ਦੀ ਵੱਡੀ ਤੇ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ। ਮਾਮਲੇ 'ਚ ਸਾਜਨ ਅਰੋੜਾ (ਵਾਸੀ ਭੀਲੋਵਾਲ), ਵਿਜੇਪਾਲ ਸਿੰਘ (ਵਾਸੀ ਸਰਾਏ ਅਮਾਨਤ ਖਾਂ) ਅਤੇ ਜਸ਼ਨਪ੍ਰੀਤ ਸਿੰਘ (ਵਾਸੀ ਗੰਡੀਵਿੰਡ) ਖ਼ਿਲਾਫ਼ ਕੇਸ ਦਰਜ।
 

ਪੁਲਿਸ ਨੇ ਮੁਲਜ਼ਮ ਜਸ਼ਨਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ; ਬਾਕੀ ਮੁਲਜ਼ਮਾਂ ਦੀ ਭਾਲ ਅਤੇ ਜਾਂਚ ਜਾਰੀ। ਮੁਲਜ਼ਮ ਪਾਕਿਸਤਾਨ ਬੈਠੇ ਨਸ਼ਾ ਤਸਕਰਾਂ ਦੇ ਲਗਾਤਾਰ ਸੰਪਰਕ 'ਚ ਸਨ। ਸਰਹੱਦ ਪਾਰੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਮੰਗਵਾਈ ਗਈ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ ਮੁਲਜ਼ਮ। ਪੁਲਿਸ ਵੱਲੋਂ ਇਸ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਪੰਜਾਬ ਭਰ 'ਚ ਇਸ ਦੀ ਸਪਲਾਈ ਚੇਨ ਦੀ ਬਾਰੀਕੀ ਨਾਲ ਜਾਂਚ ਸ਼ੁਰੂ।