- Updated: September 08, 2025 06:25 PM
ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਪਾਕਿਸਤਾਨ ਤੋਂ ਚੱਲ ਰਹੇ ਇੱਕ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕਰਕੇ 8.187 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਕ੍ਰਮਵਾਰ ਖੁਲਾਸਿਆਂ ਅਤੇ ਛਾਪਿਆਂ ਦੌਰਾਨ, ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਵਿੱਚ ਸਮੱਗਲਰ ਸੋਨੀ ਸਿੰਘ ਉਰਫ ਸੋਨੀ ਵੀ ਸ਼ਾਮਲ ਹੈ, ਜਿਸ 'ਤੇ ਕਈ ਐਨ.ਡੀ.ਪੀ.ਐੱਸ. ਕੇਸ ਦਰਜ ਹਨ।
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਖੇਪਾਂ ਨੂੰ ਅੱਗੇ ਭੇਜਣ ਲਈ ਹੋਟਲਾਂ ਨੂੰ ਨਸ਼ੀਲੇ ਪਦਾਰਥਾਂ ਦੇ ਡੰਪ ਵਜੋਂ ਵਰਤਦੇ ਸਨ। ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਸੰਗਠਿਤ ਅਪਰਾਧ ਅਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਆਪਣੀ ਲੜਾਈ ਵਿੱਚ ਵਚਨਬੱਧ ਹੈ।