- Updated: May 18, 2026 01:38 PM
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 7 ਆਧੁਨਿਕ ਪਿਸਤੌਲਾਂ ਅਤੇ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ।
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਪੰਜਾਬ 'ਚ ਅੱਗੇ ਸਪਲਾਈ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ।
ਉਨ੍ਹਾਂ ਦੱਸਿਆ ਇਸ ਸਬੰਧੀ ਪੁਲਸ ਸਟੇਸ਼ਨ ਸੀ-ਡਿਵੀਜ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਦੋਸ਼ੀ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਨਾਲ ਹੀ ਹੋਰ ਸਾਥੀਆਂ ਦੀ ਪਛਾਣ ਲਈ ਅਗਲੇਰੀ ਤਫ਼ਤੀਸ਼ ਜਾਰੀ ਹੈ।