ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿਚ ਪੰਜਾਬ ਪੁਲਿਸ ਨੂੰ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਨੇ ਵੱਖ-ਵੱਖ ਦੋ ਆਪ੍ਰੇਸ਼ਨ ਚਲਾ ਕੇ ਹਥਇਆਰ ਤੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼ ਕੀਤਾ।

ਕਾਰਵਾਈ ਦੌਰਾਨ ਪੁਲਿਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿਚੋਂ 2 ਕਿਲੋ 920 ਗਰਾਮ ਹੈਰੋਇਨ ਤੇ 8 ਹਾਈ ਐਂਡ ਪਿਸਤੌਲ ਬਰਾਮਦ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਹੋਏ ਸਨ। ਪੁਲਿਸ ਮੁਤਾਬਕ ਡ੍ਰੋਨ ਜ਼ਰੀਏ ਸਰਹੱਦ ਪਾਰ ਤੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਖੇਪ ਪੰਜਾਬ ਪਹੁੰਚਾਈ ਜਾ ਰਹੀ ਸੀ। ਇਸ ਦੇ ਬਾਅਦ ਇਸ ਨੂੰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ।

ਮਾਮਲੇ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਥਾਣੇ ਵਿਚ ਵੱਖ-ਵੱਖ FIR ਦਰਜ ਕੀਤੀ ਗਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿਛ ਕਰ ਰਹੀ ਹੈ ਤਾਂ ਕਿ ਇਸ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਹੋ ਸਕੇ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿਚ ਲੱਗੀਆਂ ਹਨ ਕਿ ਸਰਹੱਦ ਪਾਰ ਤੋਂ ਖੇਪ ਭੇਜਣ ਵਾਲੇ ਤੇ ਪੰਜਾਬ ਵਿਚ ਇਸ ਨੂੰ ਹਾਸਲ ਕਰਕੇ ਅੱਗੇ ਸਪਲਾਈ ਕਰਨ ਵਾਲੇ ਲੋਕ ਕਿਹੜੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਨੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ।