ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕਟ ਦਾ ਪਰਦਾਫਾਸ਼, 7 ਆਧੁਨਿਕ ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ।

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕਟ ਦਾ ਪਰਦਾਫਾਸ਼, 7 ਆਧੁਨਿਕ ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ।

ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰ ਤਸਕਰੀ ਨਾਲ ਜੁੜੇ ਇਕ ਨੈਟਵਰਕ ਖਿਲਾਫ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 7 ਅਤਿ ਆਧੁਨਿਕ ਪਿਸਤੌਲਾਂ ਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਸੋਸ਼ਲ ਮੀਡੀਆ ਐਪ ਰਾਹੀਂ ਵਿਦੇਸ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ। ਉਨ੍ਹਾਂ ਜ਼ਰੀਏ ਸਰਹੱਦ ਪਾਰ ਦੇ ਰਸਤਿਆਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਮੰਗਾਈ ਜਾਂਦੀ ਸੀ ਜਿਸ ਨੂੰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਇਆ ਜਾਣਾ ਸੀ।

ਇਸ ਸਬੰਧੀ ਥਾਣਾ ਸੁਲਤਾਨਵਿੰਡ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਨੈਟਵਰਕ ਦੇ ਅਗਲੇ ਤੇ ਪਿਛਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ ਤਾਂ ਕਿ ਹਥਿਆਰਾਂ ਦੀ ਸਪਲਾਈ ਲੜੀ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।