ਵੱਡੀ ਖ਼ਬਰ : ਅੰਮ੍ਰਿਤਸਰ ਪੁਲਸ ਨੇ ਫੜ੍ਹਿਆ 84 ਕਰੋੜ ਦਾ ਚਿੱਟਾ, 3 ਤਸਕਰ ਗ੍ਰਿਫ਼ਤਾਰ

ਵੱਡੀ ਖ਼ਬਰ : ਅੰਮ੍ਰਿਤਸਰ ਪੁਲਸ ਨੇ ਫੜ੍ਹਿਆ 84 ਕਰੋੜ ਦਾ ਚਿੱਟਾ, 3 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 12 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

            Image

ਦਰਅਸਲ ਲੋਪੋਕੇ ਥਾਣੇ ਨੂੰ ਹੈਰੋਇਨ ਤਸਕਰੀ ਦੀ ਇਨਪੁੱਟ ਮਿਲੀ ਸੀ। ਇਸ ਤੋਂ ਬਾਅਦ ਆਪਰੇਸ਼ਨ ਚਲਾ ਕੇ ਪੁਲਸ ਨੇ 3 ਤਸਕਰਾਂ ਨੂੰ ਫੜ੍ਹਨ 'ਚ ਸਫ਼ਲਤਾ ਹਾਸਲ ਕੀਤੀ ਹੈ।ਇਨ੍ਹਾਂ ਤਿੰਨਾਂ ਤਸਕਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਅਤੇ 12 ਕਿੱਲੋ ਹੈਰੋਇਨ ਦੀ ਇਸ ਖ਼ੇਪ ਨੂੰ ਬਾਰਡਰ ਪਾਰ ਤੋਂ ਹੀ ਮੰਗਵਾਇਆ ਗਿਆ ਸੀ। ਤਿੰਨੇ ਤਸਕਰ ਇਹ ਖ਼ੇਪ ਅੱਗੇ ਹੋਰ ਤਸਕਰਾਂ ਨੂੰ ਪਹੁੰਚਾਉਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਪੁਲਸ ਨੇ ਦੋਸ਼ੀਆਂ ਨੂੰ ਕਾਬੂ ਕਰ ਲਿਆ।