ਗਰਮਖਿਆਲੀ ਨਾਅਰੇ ਲਿਖਣ ਦਾ ਮਾਮਲਾ ਅੰਮ੍ਰਿਤਸਰ ਪੁਲਿਸ ਨੇ 24 ਘੰਟਿਆਂ ''ਚ ਸੁਲਝਾਇਆ

 ਗਰਮਖਿਆਲੀ ਨਾਅਰੇ ਲਿਖਣ ਦਾ ਮਾਮਲਾ ਅੰਮ੍ਰਿਤਸਰ ਪੁਲਿਸ ਨੇ 24 ਘੰਟਿਆਂ ''ਚ ਸੁਲਝਾਇਆ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦਿਆਂ, 6-7 ਅਗਸਤ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ਤੇ ਹੋਏ ਖਾਲਿਸਤਾਨ ਪੱਖੀ ਗ੍ਰਾਫਿਟੀ ਮਾਮਲੇ ਦਾ ਪਰਦਾਫਾਸ਼ ਕਰਦੇ ਹੋਏ, ਬਟਾਲਾ ਦੇ ਦਰਗਾਬਾਦ ਪਿੰਡ ਦੇ ਰਹਿਣ ਵਾਲੇ ਇੱਕ ਨਾਬਾਲਗ ਸਮੇਤ ਦੋ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਜੀਪੀਐਸ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਵਿਦੇਸ਼ ਵਿੱਚ ਰਹਿੰਦੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸਨੇ ਉਨ੍ਹਾਂ ਨੂੰ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਲਈ ਕਿਹਾ ਸੀ। ਦੋਸ਼ੀਆਂ ਨੇ ਸਨੈਪਚੈਟ ਰਾਹੀਂ ਨਿਰਦੇਸ਼ ਅਤੇ ਡਿਜ਼ਾਈਨ ਪ੍ਰਾਪਤ ਕਰਨ ਤੋਂ ਬਾਅਦ ਗ੍ਰੈਫਿਟੀ ਕੀਤੀ, ਪਰ ਕੀਤੇ ਵਾਇਦੇ ਮੁਤਾਬਿਕ ਉਹਨਾਂ ਨੂੰ ਭੁਗਤਾਨ ਨਹੀਂ ਕੀਤਾ ਗਿਆ। ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।