ਅੰਮ੍ਰਿਤਸਰ ''ਚ ਰੈਜ਼ੀਡੈਂਟ ਮਹਿਲਾ ਡਾਕਟਰ ਨਾਲ ਹੋਈ ਛੇੜਛਾੜ

ਅੰਮ੍ਰਿਤਸਰ ''ਚ ਰੈਜ਼ੀਡੈਂਟ ਮਹਿਲਾ ਡਾਕਟਰ ਨਾਲ ਹੋਈ ਛੇੜਛਾੜ

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਮਹਿਲਾ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ।

ਰੈਜ਼ੀਡੈਂਟ ਮਹਿਲਾ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ। ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।

ਕੋਲਕਾਤਾ ਦੇ ਆਰਜੀ ਕਰ ਕਾਲਜ ਵਿਚ ਇੱਕ ਟ੍ਰੇਨੀ ਡਾਕਟਰ ਦੇ ਜਬਰ ਜਨਾਹ ਕਤਲ ਦਾ ਮਾਮਲਾ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਪੰਜਾਬ ਵਿਚ ਡਾਕਟਰਾਂ ਨਾਲ ਛੇੜਛਾੜ ਦੇ ਮਾਮਲਾ ਸਾਹਮਣੇ ਆਇਆ ਹੈ।