- Updated: August 03, 2026 12:45 PM
ਅੰਮ੍ਰਿਤਸਰ ਦਿਹਾਤ ਪੁਲਿਸ ਨੂੰ ਸਰਹੱਦ ਪਾਰ ਤੋਂ ਹੋਣ ਵਾਲੀ ਡ੍ਰੋਨ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਪਿੰਡ ਸੂਫੀਆ ਦੇ ਖੇਤਾਂ ਤੋਂ ਡ੍ਰੋਨ ਜ਼ਰੀਏ ਸੁੱਟੀ ਗਈ ਲਗਭਗ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
ਇਹ ਖੇਪ ਪਾਕਿਸਤਾਨ ਵੱਲੋਂ ਡ੍ਰੋਨ ਜ਼ਰੀਏ ਭਾਰਤੀ ਸਰਹੱਦ ਜ਼ਰੀਏ ਭੇਜੀ ਗਈ ਸੀ। ਤਸਕਰ ਖੇਤਾਂ ਤੋਂ ਇਸ ਨੂੰ ਚੁੱਕਣ ਪਹੁੰਚੇ ਸਨ ਪਰ ਪੁਲਿਸ ਦੀਆਂ ਗਤੀਵਿਧੀਆਂ ਦਾ ਪਤਾ ਲੱਗਦੇ ਹੀ ਉਹ ਮੌਕੇ ਤੋਂ ਫਰਾਰ ਹੋ ਗਏ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਖੇਤਾਂ ਤੋਂ 10 ਸੀਲਬੰਦ ਪੈਕੇਟ ਬਰਾਮਦ ਕੀਤੇ। ਬਰਾਮਦ ਕੀਤੇ ਨਸ਼ੀਲਾ ਪਦਾਰਥ ਦਾ ਕੁੱਲ ਭਾਰ ਲਗਭਗ 10ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਬਰਾਮਦ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਮੋਟਰਸਾਈਕਲ ਦੇ ਰਜਿਸਟ੍ਰੇਸ਼ਨ ਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਮੁਲਾਜ਼ਮਾਂ ਤੱਕ ਪਹੁੰਚਣ ਦੀ ਮਦਦ ਮਿਲ ਸਕਦੀ ਹੈ। ਫਿਲਹਾਲ ਪੁਲਿਸ ਮੋਟਰਸਾਈਕਲ ਦੇ ਮਾਲਕ ਤੇ ਉਸ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਵਿਚ ਲੱਗੀ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਆਸ-ਪਾਸ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਤਕਨੀਕੀ ਸਬੂਤਾਂ ਤੇ ਹੋਰ ਸੁਰਾਗਾਂ ਦੀ ਜਾਂਚ ਕਰ ਰਹੀ ਹੈ ਤਾਂ ਕਿ ਫਰਾਰ ਤਸਕਰਾਂ ਨੂ ਜਲਦ ਗ੍ਰਿਫਤਾਰ ਕੀਤਾ ਜਾ ਸਕੇ। ਮਾਮਲੇ ਦੀ ਹਰ ਪਹਿਲੂ ਜਾਂਚ ਜਾਰੀ ਹੈ ਤੇ ਜਲਦ ਹੀ ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਉਮੀਦ ਹੈ।