- Updated: October 10, 2026 02:40 PM
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ, ਇੱਕ M-16 ਰਾਈਫਲ, 9 ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇਸ ਕਾਰਵਾਈ ਦੀ ਜਾਣਕਾਰੀ ਆਪਣੇ 'ਐਕਸ' (X) ਹੈਂਡਲ 'ਤੇ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਮੁਤਾਬਕ, ਮੁੱਢਲੀ ਜਾਂਚ ਵਿੱਚ ਦੋਸ਼ੀਆਂ ਦੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ। ਦੋਸ਼ੀ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦੋ-ਫਰੋਖਤ ਅਤੇ ਸਪਲਾਈ ਵਿੱਚ ਸ਼ਾਮਲ ਦੱਸੇ ਜਾ ਰਹੇ ਹਨ।