- Updated: May 03, 2024 12:19 PM
ਸੀ.ਆਈ.ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਪੁਲਿਸ ਮੁਤਾਬਕ ਡਰੋਨ ਦੀ ਵਰਤੋਂ ਪਾਕਿਸਤਾਨ ਸਥਿਤ ਨਸ਼ਾ ਤਸਕਰ ਤੋਂ ਨਸ਼ੇ ਪਹੁੰਚਾਉਣ ਲਈ ਕੀਤੀ ਜਾਂਦੀ ਸੀ।
ਪੁਲਿਸ ਨੇ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੋਸਟ ਵਿੱਚ, ਡੀਜੀਪੀ ਨੇ ਕਿਹਾ, ਪੰਜਾਬ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਡੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਦੱਸ ਦੇਈਏ ਕਿ ਬੀਤੇ ਦਿਨ ਵੀ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐਸ.ਐਫ.ਵੱਲੋਂ ਭਾਰਤ-ਪਾਕਿ ਸਰਹੱਦ ਦੇ ਨੇੜਲੇ ਪਿੰਡ ਮੋਦੇ ਧਨੋਏ ਤੋਂ ਇੱਕ ਸਾਂਝੇ ਖੋਜ ਅਭਿਆਨ ਦੌਰਾਨ ਇੱਕ ਬੈਗ ਵਿੱਚੋਂ 5.280 ਕਿਲੋਗ੍ਰਾਮ ਹੈਰੋਇਨ ਕੀਤੀ ਸੀ। ਇਸ ਦੇ ਨਾਲ ਹੀ 30 ਬੋਰ ਕੈਲੀਬਰ ਦੇ 37 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਸਨ।