- Updated: September 28, 2026 09:30 AM
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਸ ਵਿਚਕਾਰ ਹੋਈ ਝੜਪ ਤੋਂ ਬਾਅਦ ਸਥਿਤੀ ਕਾਫ਼ੀ ਤਣਾਅਪੂਰਨ ਹੋ ਗਈ ਹੈ। ਰਿਪੋਰਟਾਂ ਅਨੁਸਾਰ ਭੀੜ ਨੇ ਪੁਲਸ 'ਤੇ ਪਥਰਾਅ ਕੀਤਾ, ਜਿਸ ਦੇ ਜਵਾਬ ਵਿੱਚ ਪੁਲਸ ਨੂੰ ਵੀ ਲਾਠੀਚਾਰਜ ਕਰਨਾ ਪਿਆ।
ਇਸ ਦੌਰਾਨ ਲਾਠੀਚਾਰਜ ਤੋਂ ਬਾਅਦ ਸਥਿਤੀ ਹੋਰ ਵਿਗੜ ਗਈ। ਗੁੱਸੇ ਵਿੱਚ ਆਈ ਭੀੜ ਨੇ ਪੁਲਸ ਦੀਆਂ ਗੱਡੀਆਂ ਦੇ ਨਾਲ-ਨਾਲ ਮੀਡੀਆ ਕਰਮੀਆਂ ਦੀਆਂ ਗੱਡੀਆਂ ਨੂੰ ਵੀ ਨਿਸ਼ਾਨਾ ਬਣਾਇਆ। ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਰੰਗਪੁਰੀ ਦੀ ਗੱਡੀ ਦੀ ਵੀ ਭੰਨਤੋੜ ਵੀ ਕੀਤੀ ਗਈ। ਖਬਰਾਂ ਮੁਤਾਬਕ ਭੀੜ ਨੇ ਉਨ੍ਹਾਂ ਦੀ ਕਾਰ ਨੂੰ ਉਸ ਸਮੇਂ ਨੁਕਸਾਨ ਪਹੁੰਚਾਇਆ ਜਦੋਂ ਉਹ ਖੁਦ ਉੱਥੇ ਮੌਜੂਦ ਸਨ।

ਇਸ ਦੌਰਾਨ ਯੂਨੀਵਰਸਿਟੀ ਕੈਂਪਸ ਦੇ ਅੰਦਰ ਇੱਕ ਇਮਾਰਤ ਨੂੰ ਅੱਗ ਲਗਾਉਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ, ਨੁਕਸਾਨ ਦੇ ਪੱਧਰ ਅਤੇ ਘਟਨਾ ਦੇ ਕਾਰਨਾਂ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਮੌਕੇ 'ਤੇ ਸਥਿਤੀ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਫਿਲਹਾਲ, ਖਬਰਾਂ ਮੁਤਾਬਕ ਸਥਿਤੀ ਨੂੰ ਕਾਬੂ ਕਰਨ ਅਤੇ ਕਿਸੇ ਵੱਡੇ ਨੁਕਸਾਨ ਨੂੰ ਰੋਕਣ ਲਈ ਵਾਧੂ ਪੁਲਸ ਬਲ ਤਾਇਨਾਤ ਕੀਤੇ ਗਏ ਹਨ।