AK ਐਂਟਨੀ ਦੇ ਪੁੱਤ ਅਨਿਲ BJP ''ਚ ਹੋਏ ਸ਼ਾਮਲ,ਕਾਂਗਰਸ ਨੂੰ ਲੱਗਾ ਇਕ ਹੋਰ ਵੱਡਾ ਝਟਕਾ

AK ਐਂਟਨੀ ਦੇ ਪੁੱਤ ਅਨਿਲ BJP ''ਚ ਹੋਏ ਸ਼ਾਮਲ,ਕਾਂਗਰਸ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਕਾਂਗਰਸ ਦੇ ਸੀਨੀਅਰ ਨੇਤਾ ਏ. ਕੇ. ਐਂਟਨੀ ਦੇ ਪੁੱਤਰ ਅਨਿਲ ਐਂਟਨੀ ਵੀਰਵਾਰ ਨੂੰ ਭਾਜਪਾ ਪਾਰਟੀ 'ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਰਾਜ ਸਭਾ 'ਚ ਸਦਨ ਦੇ ਨੇਤਾ ਪਿਊਸ਼ ਗੋਇਲ, ਕੇਂਦਰੀ ਮੰਤਰੀ ਵੀ. ਮੁਰਲੀਧਰਨ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ ਵਿਚ ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਅਨਿਲ ਐਂਟਨੀ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਅਨਿਲ ਨੇ ਇਸ ਸਾਲ ਜਨਵਰੀ ਮਹੀਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਅਨਿਲ ਨੇ ਗੁਜਰਾਤ 'ਚ 2002 ਦੇ ਦੰਗਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀ. ਬੀ. ਸੀ. ਦੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਮਗਰੋਂ ਜਨਵਰੀ ਵਿਚ ਕਾਂਗਰਸ ਛੱਡ ਦਿੱਤੀ ਸੀ। ਉਨ੍ਹਾਂ ਨੇ ਪਾਰਟੀ ਛੱਡਣ ਤੋਂ ਪਹਿਲਾਂ ਬੀ. ਬੀ. ਸੀ. ਦੀ ਡਾਕੂਮੈਂਟਰੀ ਨੂੰ ਭਾਰਤ ਖ਼ਿਲਾਫ਼ ਪੱਖਪਾਤ ਪੂਰਨ ਕਰਾਰ ਦਿੱਤਾ ਸੀ। ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਹਮਲਾ ਕਰਨ ਲਈ ਡਾਕੂਮੈਂਟਰੀ ਦਾ ਹਵਾਲਾ ਦਿੱਤਾ ਸੀ। ਅਨਿਲ ਐਂਟਨੀ ਨੇ ਕਿਹਾ ਕਿ ਮੈਂ ਆਪਣੇ ਪਿਤਾ ਦਾ ਬਹੁਤ ਸਨਮਾਨ ਕਰਦਾ ਹਾਂ। ਪੂਰਾ ਪਰਿਵਾਰ ਮੇਰੇ ਨਾਲ ਹੈ। 

ਅਨਿਲ ਦਾ ਭਾਜਪਾ 'ਚ ਸ਼ਾਮਲ ਹੋਣਾ ਕਾਂਗਰਸ ਲਈ ਇਕ ਵੱਡਾ ਝਟਕਾ ਹੈ ਕਿਉਂਕਿ ਉਨ੍ਹਾਂ ਦੇ ਪਿਤਾ ਪਾਰਟੀ ਦੇ ਦਿੱਗਜ਼ ਅਤੇ ਵਫ਼ਾਦਾਰ ਨੇਤਾ ਹਨ। ਉਹ ਰੱਖਿਆ ਮੰਤਰੀ ਵੀ ਰਹਿ ਚੁੱਕੇ ਹਨ। ਭਾਜਪਾ ਨੂੰ ਉਮੀਦ ਹੈ ਕਿ ਅਨਿਲ ਕੇਰਲ 'ਚ ਆਪਣੀ ਹਾਜ਼ਰੀ ਦਾ ਵਿਸਥਾਰ ਕਰਨ ਵਿਚ ਸਮਰੱਥ ਹੋਣਗੇ ਅਤੇ ਵੱਡੇ ਵੋਟ ਬੈਂਕ, ਵਿਸ਼ੇਸ਼ ਰੂਪ ਨਾਲ ਈਸਾਈਆਂ ਦਾ ਸਮਰੱਥ ਜੁਟਾਉਣਗੇ।