ਸੋਸ਼ਲ ਮੀਡੀਆ ''ਤੇ ਅਨਮੋਲ ਗਗਨ ਮਾਨ ਦਾ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਸੋਸ਼ਲ ਮੀਡੀਆ ''ਤੇ ਅਨਮੋਲ ਗਗਨ ਮਾਨ ਦਾ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਟਿਕਟ ਕੱਟੇ ਜਾਣ ਤੋਂ ਬਾਅਦ ਵਿਧਾਇਕਾ ਅਨਮੋਲ ਗਗਨ ਮਾਨ ਦਾ ਬੇਹੱਦ ਅਹਿਮ ਬਿਆਨ ਸਾਹਮਣੇ ਆਇਆ ਹੈ। ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਚੋਣ ਨਾਲ ਲੜਨ ਦਾ ਉਨ੍ਹਾਂ ਦਾ ਆਪਣਾ ਹੈ, ਜਿਹੜੀਆਂ ਗੱਲਾਂ ਚੱਲ ਰਹੀਆਂ ਹਨ ਕਿਪਾਰਟੀ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਹੈ, ਅਜਿਹੀ ਕੋਈ ਗੱਲ ਨਹੀਂ ਹੈ। ਸੋਸ਼ਲ ਮੀਡੀਆ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੇਰੇ ਚੁੱਪ ਰਹਿਣ ਕਰਕੇ ਮੇਰੇ ਚੋਣ ਨਾ ਲੜਨ ਬਾਰੇ ਕਾਫ਼ੀ ਬਿਆਨ ਦਿੱਤੇ ਜਾ ਰਹੇ ਹਨ। ਮੈਂ ਸਿਰਫ਼ ਇਕ ਗੱਲ ਦੱਸਣਾ ਚਾਹੁੰਦੀ ਹਾਂ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ।

ਉਨ੍ਹਾਂ ਖੁਲਾਸਾ ਕੀਤਾ ਕਿ ਤਿੰਨ ਦਿਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਦਾ ਫ਼ੋਨ ਆਇਆ ਸੀ ਕਿ ਕੀ ਤੇਰਾ ਇਹੀ ਫ਼ੈਸਲਾ ਹੈ ਕਿ ਤੂੰ ਚੋਣ ਨਹੀਂ ਲੜਨੀ? ਮੈਂ ਉਨ੍ਹਾਂ ਨੂੰ ਦੁਬਾਰਾ ਵੀ ਉਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਤੂੰ ਲੋਕਾਂ ਨੂੰ ਦੱਸ ਦੇਵੀਂ ਕਿ ਅਸੀਂ ਤੇਰੀ ਟਿਕਟ ਨਹੀਂ ਕੱਟੀ, ਇਹ ਤੇਰਾ ਆਪਣਾ ਫ਼ੈਸਲਾ ਹੈ, ਹਾਲਾਂਕਿ ਕੇਜਰੀਵਾਲ ਮੇਰੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਪਰ ਇਹ ਫ਼ੈਸਲਾ ਮੇਰਾ ਆਪਣਾ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਤਾਜ਼ਾ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ  ਗਗਨ ਮਾਨ ਦੇ ਹਲਕਾ ਖਰੜ ਤੋਂ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।