ਵੱਡੀ ਖ਼ਬਰ : ਪੰਜਾਬ ’ਚ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਵੱਡੀ ਖ਼ਬਰ : ਪੰਜਾਬ ’ਚ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। 

               Image

ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐੱਸ.ਏ.ਐੱਸ. ਨਗਰ, ਪਟਿਆਲਾ ਵਿਚ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।

                   Image

                      Image