ਪੰਜਾਬ ਸਰਕਾਰ ਦਾ ਇਨ੍ਹਾਂ ਮੁਲਾਜ਼ਮਾਂ ਨੂੰ ਲੈ ਕੇ ਇਕ ਹੋਰ ਐਲਾਨ, ਮਿਲੇਗੀ ਵਿਸ਼ੇਸ਼ ਸਿਹਤ ਸਹੂਲਤ। 

ਪੰਜਾਬ ਸਰਕਾਰ ਦਾ ਇਨ੍ਹਾਂ ਮੁਲਾਜ਼ਮਾਂ ਨੂੰ ਲੈ ਕੇ ਇਕ ਹੋਰ ਐਲਾਨ, ਮਿਲੇਗੀ ਵਿਸ਼ੇਸ਼ ਸਿਹਤ ਸਹੂਲਤ। 

ਪੰਜਾਬ ਸਰਕਾਰ ਨੇ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈ.ਐੱਸ.ਆਈ.) ਦੇ ਦਾਇਰੇ ਵਿਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।

ਅੱਜ ਇੱਥੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਰਾਜ ਵੱਲੋਂ ਬੀਤੇ ਸਾਲ ਦੌਰਾਨ ਮਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਅਣਥੱਕ ਮਿਹਨਤ ਸਦਕਾ ਹੀ ਦੇਸ਼ ਭਰ ਵਿਚ ਮਗਨਰੇਗਾ ਸਕੀਮ ਲਾਗੂ ਕਰਨ ਵਿਚ ਪੰਜਾਬ ਰਾਜ ਦੀ ਬੀਤੇ ਵਰ੍ਹਿਆਂ ਦੀ ਪੁਜੀਸ਼ਨ ਨਾਲੋਂ ਸੁਧਾਰ ਹੋਇਆ ਹੈ।

ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ, ਜਿਨ੍ਹਾਂ ਨੂੰ ਮੰਤਰੀ ਵੱਲੋਂ ਤੁਰੰਤ ਹੱਲ ਕੀਤਾ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮਗਨਰੇਗਾ ਸਕੀਮ ਅਧੀਨ ਕੰਟਰੈਕਟ ਉੱਤੇ ਲਏ ਜਾਣ ਵਾਲੇ ਮੁਲਾਜ਼ਮਾਂ ਦਾ ਕੰਟਰੈਕਟ ਪੀਰੀਅਡ ਇਕ ਸਾਲ ਕਰਨ ਸਬੰਧੀ ਹੁਕਮਾਂ  ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੱਤਰ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਜਿਨ੍ਹਾਂ ਮਗਨਰੇਗਾ ਕਰਮਚਾਰੀਆਂ ਨੂੰ ਟੀਚਾ ਪੂਰਾ ਨਾ ਕਰਨ ਕਾਰਨ ਨੌਕਰੀਓਂ ਕੱਢਿਆ ਗਿਆ ਹੈ , ਉਨ੍ਹਾਂ ਸਬੰਧੀ ਚੈਕਿੰਗ ਕਰਵਾਉਣ ਦੇ ਅਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਮਨਰੇਗਾ ਵਿਚ ਸਟਾਫ ਦੀ ਘਾਟ ਨੂੰ ਦੂਰ ਕਰਨ ਅਤੇ ਸੋਸ਼ਲ ਆਡਿਟ ਕਰਨ ਵਾਲੀਆਂ ਟੀਮਾਂ ਨੂੰ ਯੋਗ ਟਰੇਨਿੰਗ ਦੇਣ ਦੇ ਵੀ ਹੁਕਮ ਦਿੱਤੇ।