ਡੇਰਾ ਬਿਆਸ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਹੋਇਆ ਇਕ ਹੋਰ ਵੱਡਾ ਐਲਾਨ 

ਡੇਰਾ ਬਿਆਸ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਹੋਇਆ ਇਕ ਹੋਰ ਵੱਡਾ ਐਲਾਨ 

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਆਪਣੇ ਉਤਰਾਧਿਕਾਰੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਡੇਰਾ ਬਿਆਸ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਡੇਰਿਆਂ ਦੀ ਸੇਵਾ ਲਈ ਸੰਗਠਨਾਤਮਕ ਢਾਂਚੇ ਵਿਚ ਵੱਡੀ ਤਬਦੀਲੀ ਕਰਦੇ ਹੋਏ ਸੂਬਿਆਂ ਦੇ ਕੁਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਤਿੰਨ ਜ਼ੋਨ ਬਣਾਏ ਗਏ ਹਨ। ਜ਼ੋਨ ਇਕ ਵਿਚ ਪੰਜਾਬ ਦੀ ਜ਼ਿੰਮੇਵਾਰੀ ਡਾ. ਕੇ. ਡੀ. ਸਿੰਘ, ਹਿਮਾਚਲ ਪ੍ਰਦੇਸ਼-1 ਦੀ ਜ਼ਿੰਮੇਵਾਰੀ ਮਾਨ ਸਿੰਘ ਕਸ਼ਯਪ, ਹਿਮਾਚਲ ਪ੍ਰਦੇਸ਼-2 ਦੀ ਜ਼ਿੰਮੇਵਾਰੀ ਮਨਚੰਦ ਚੌਹਾਨ, ਜੰਮੂ ਕਸ਼ਮੀਰ ਦੀ ਵੇਦ ਰਾਜ ਅੰਗੁਰਾਨਾ, ਉਤਰਾਖੰਡ ਸਚਿਨ ਚੋਪੜਾ ਅਤੇ ਹਰਿਆਣਾ ਦੀ ਜ਼ਿੰਮੇਵਾਰੀ ਮੁਕੇਸ਼ ਤਲਵਾਰ ਨੂੰ ਸੌਂਪੀ ਗਈ ਹੈ।

ਇਸ ਤੋਂ ਇਲਾਵਾ ਜ਼ੋਨ ਦੋ ਵਿਚ ਰਾਜਿਸਥਾਨ ਦੀ ਜ਼ਿੰਮੇਵਾਰੀ ਸੀਤਾ ਰਾਮ ਚੋਪੜਾ, ਮੱਧ ਪ੍ਰਦੇਸ਼ ਮਿਯਾਂਕ ਸੇਠੀ ਅਤੇ ਛੱਤੀਸਗੜ੍ਹ ਦੀ ਜ਼ਿੰਮੇਵਾਰੀ ਰਵੀ ਪਟਨਾਨੀ ਨੂੰ ਸੌਂਪੀ ਗਈ ਹੈ। ਜ਼ੋਨ ਤਿੰਨ ਵਿਚ 9 ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਮੁਤਾਬਕ ਪਮਾਲ ਕਪੂਰ ਵੈਸਟ ਬੰਗਾਲ ਤੇ ਸਿੱਕਮ, ਅਜੀਤ ਪਾਲ ਸਿੰਘ ਗਬਾੜੀਆ ਨੂੰ ਮਹਾਰਾਸ਼ਟਰ 1, ਹਿਤੇਨ ਸੇਠੀ ਨੂੰ ਮਹਾਰਾਸ਼ਟਰ-2, ਪਰਕਾਸ਼ ਕੁਕਰੇਜਾ ਨੂੰ ਗੁਜਰਾਤ, ਰਜੇਸ਼ ਪਰੂਥੀ ਨੂੰ ਨੇਪਾਲ, ਰਫੀਕ ਅਹਿਮਦ ਨੂੰ ਕਰਨਾਟਕਾ, ਕੇਰਲਾ ਤੇ ਤਾਮਿਲਨਾਡੂ, ਆਰ. ਸ਼ੰਕਰ ਨੂੰ ਆਂਧਰਾ ਪ੍ਰਦੇਸ਼, ਲਕਸ਼ਮਣ ਟੀ ਨਨਵਾਨੀ ਨੂੰ ਤੇਲੰਗਾਨਾ, ਹਰੀਸ਼ ਮੁੰਜਲ ਨੂੰ ਬਿਹਾਰ, ਝਾਰਖੰਡ ,ਸਿੱਕਮ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।