ਇਕ ਹੋਰ FIR OSD ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ, ਮੰਗਿਆ ਗਿਆ ਰਿਕਾਰਡ

ਇਕ ਹੋਰ FIR OSD ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ, ਮੰਗਿਆ ਗਿਆ ਰਿਕਾਰਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ 'ਚ ਇਕ ਹੋਰ ਐੱਫ. ਆਈ. ਆਰ. ਦਰਜ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਮੁਤਾਬਕ ਸੀ. ਬੀ. ਆਈ. ਦੇ ਦਿੱਲੀ ਹੈੱਡਕੁਆਰਟਰ ਵਿਖੇ ਇਕ ਨਵੀਂ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਦਰਜ ਕੀਤੀ ਗਈ ਇਹ ਤੀਜੀ ਐੱਫ. ਆਈ. ਆਰ. ਹੈ। ਇਸ ਤੋਂ ਇਲਾਵਾ ਜਾਂਚ ਏਜੰਸੀ ਨੇ ਮੋਹਾਲੀ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਹਥਿਆਰਾਂ ਨਾਲ ਸਬੰਧਿਤ ਰਿਕਾਰਡ ਵੀ ਮੰਗੇ ਹਨ।

ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਸਰਕਾਰੀ ਕੰਮ 'ਚ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਪ੍ਰਭਾਵ ਦੀ ਦੁਰਵਰਤੋਂ ਲਈ ਕੀਤੀ ਜਾ ਰਹੀ ਹੈ। ਸੀ. ਬੀ. ਆਈ. ਵਲੋਂ ਪਹਿਲਾਂ ਹੀ ਰਾਜਬੀਰ ਸਿੰਘ ਘੁੰਮਣ ਤੋਂ ਚਾਰ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਵੇਲੇ ਸੀ. ਬੀ. ਆਈ. ਵਲੋਂ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡਾਂ ਦੀ ਜਾਂਚ ਕਰਕੇ ਪੂਰੇ ਮਾਮਲੇ ਨੂੰ ਇਕੱਠਾ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।