- Updated: June 12, 2026 12:42 PM
ਪੰਜਾਬ ਕਾਂਗਰਸ ਵਿਚ ਚੱਲ ਰਿਹਾ ਅੰਦਰੂਨੀ ਕਲੇਸ਼ ਤੇ ਗੁੱਟਬਾਜ਼ੀ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਇਸੇ ਤਹਿਤ ਕਾਂਗਰਸ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ 3 ਨਿਗਰਾਨ ਨਿਯੁਕਤ ਕੀਤੇ ਗਏ ਹਨ। ਅਜੇ ਮਾਕਨ, ਮੀਨਾਕਸ਼ੀ ਨਟਰਾਜਨ, ਭਜਨ ਲਾਲ ਜਾਟਵ ਨੂੰ ਆਬਜ਼ਰਵਰ ਲਗਾਇਆ ਗਿਆ ਹੈ। ਇਸ ਲਈ ਆਬਜ਼ਰਵਰ ਪਾਰਟੀ ਵਰਕਰਾਂ ਤੋਂ ਫੀਡਬੈਕ ਲੈਣਗੇ ਤੇ ਰਿਪੋਰਟ ਹਾਈਕਮਾਨ ਨੂੰ ਸੌਂਪਣਗੇ।
ਗੁੱਟਬਾਜ਼ੀ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਸੀਨੀਅਰ ਨੇਤਾ ਅਜੇ ਮਾਕਨ ਨੂੰ ਸੌਂਪੀ ਗਈ ਹੈ। ਹਾਲਾਂਕਿ ਹਾਈਕਮਾਨ ਨੇ ਜਨਤਕ ਤੌਰ ਤੋਂ ਲੀਡਰਸ਼ਿਪ ਬਦਲਾਅ ਤੋਂ ਇਨਕਾਰ ਕੀਤਾ ਹੈ ਪਰ ਸਿਆਸੀ ਗਲਿਆਰਿਆਂ ਵਿਚ ਇਸ ਕਵਾਇਦ ਨੂੰ ਸੂਬੇ ਵਿਚ ਨਵੇਂ ਚਿਹਰੇ ਨੂੰ ਕਮਾਨ ਸੌਂਪਣ ਤੋਂ ਪਹਿਲਾਂ ਨਵੀਂ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।
ਕੇਸੀ ਵੇਣੁਗੋਪਾਲ ਨੇ ਪੱਤਰ ਜਾਰੀ ਕੀਤਾ ਹੈ। ਉਸ ਵਿਚ ਲਿਖਿਆ ਹੈ ਕਿ ਤਿੰਨੋਂ ਆਬਜ਼ਰਵਰ ਪੰਜਾਬ ਵਿਚ ਸਿਆਸੀ ਮੁੱਦਿਆਂ ‘ਤੇ ਚਰਚਾ ਕਰਨਗੇ ਤੇ ਉਸ ਦੀ ਰਿਪੋਰਟ ਜਲਦ ਤੋਂ ਜਲਦ ਹਾਈਕਮਾਨ ਨੂੰ ਸੌਂਪਣਗੇ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੇਤਾ ਪਾਰਟੀ ਦੀ ਅੰਦਰੂਨੀ ਰਿਪੋਰਟ ਤੋਂ ਇਲਾਵਾ ਪੰਜਾਬ ਵਿਚ ਹੋਰ ਪਾਰਟੀਆਂ ਦੀ ਪੁਜ਼ੀਸ਼ਨ ਦੀ ਵੀ ਰਿਪੋਰਟ ਬਣਾਉਣਗੇ।