ਫ਼ੌਜ ਦਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ''ਚ ਹੋਇਆ ਹਾਦਸੇ ਦਾ ਸ਼ਿਕਾਰ, ਪਾਇਲਟ ਦੀ ਹੋਇ ਮੌਤ। 

ਫ਼ੌਜ ਦਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ''ਚ ਹੋਇਆ ਹਾਦਸੇ ਦਾ ਸ਼ਿਕਾਰ, ਪਾਇਲਟ ਦੀ ਹੋਇ ਮੌਤ। 

ਚੀਨ ਨਾਲ ਲੱਗਦੀ ਸਰਹੱਦ ਨੇੜੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ 'ਚ ਸਵਾਰ 2 ਪਾਇਲਟਾਂ 'ਚੋਂ ਇਕ ਦੀ ਮੌਤ ਹੋ ਗਈ। ਰੱਖਿਆ ਬੁਲਾਰੇ ਕਰਨਲ ਏ.ਐੱਸ. ਵਾਲੀਆ ਨੇ ਕਿਹਾ ਕਿ ਇਹ ਘਟਨਾ ਸਵੇਰੇ ਕਰੀਬ 10 ਵਜੇ ਇਕ ਮੋਹਰੀ ਖੇਤਰ 'ਚ ਨਿਯਮਿਤ ਉਡਾਣ ਦੌਰਾਨ ਵਾਪਰੀ।ਉਨ੍ਹਾਂ ਦੱਸਿਆ ਕਿ ਜਹਾਜ਼ 'ਚ ਸਵਾਰ 2 ਪਾਇਲਟਾਂ ਨੂੰ ਨਜ਼ਦੀਕੀ ਫ਼ੌਜ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਇਕ ਪਾਇਲਟ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਕਰਨਲ ਵਾਲੀਆ ਨੇ ਕਿਹਾ ਕਿ ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।