- Updated: October 15, 2026 12:20 PM
ਪੰਜਾਬ ਦਾ ਫ਼ੌਜੀ ਜਵਾਨ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਮ੍ਰਿਤਕ ਜਵਾਨ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜਵਾਨ ਅਜਨਾਲਾ ਦੇ ਸਰਹੱਦੀ ਪਿੰਡ ਰੂੜੇਵਾਲ ਨਾਲ ਸਬੰਧਤ ਸੀ। ਫ਼ੌਜੀ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ’ਤੇ ਮਾਹੌਲ ਗ਼ਮਗੀਨ ਹੋ ਗਿਆ। ਆਪਣੇ ਪੁੱਤ ਦੀ ਦੇਹ ਦੇਖ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।