ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਹੋਇਆ ਸ਼ਹੀਦ,ਛਾਈ ਸੋਗ ਦੀ ਲਹਿਰ

ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਹੋਇਆ ਸ਼ਹੀਦ,ਛਾਈ ਸੋਗ ਦੀ ਲਹਿਰ

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਦੇ ਫ਼ੌਜੀ ਜਵਾਨ ਨਾਇਕ ਗਗਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਇਸ ਸਬੰਧੀ ਮ੍ਰਿਤਕ ਫ਼ੌਜੀ ਜਵਾਨ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਗਗਨਦੀਪ ਸਿੰਘ ਦਾ ਫੋਨ ਆਇਆ ਸੀ ਕਿ ਉਸ ਨੂੰ ਬੁਖ਼ਾਰ ਚੜ੍ਹ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸ ਦਿਨ ਤੋਂ ਬਾਅਦ ਉਨ੍ਹਾਂ ਦਾ ਆਪਣੇ ਪੁੱਤਰ ਨਾਲ ਕੋਈ ਫੋਨ 'ਤੇ ਸੰਪਰਕ ਨਹੀਂ ਹੋਇਆ। 

ਉਨ੍ਹਾਂ ਦੱਸਿਆ ਕਿ ਉਸ ਦਾ ਪੁੱਤਰ ਗਗਨਦੀਪ ਸਿੰਘ 16 ਸਿੱਖ ਪੰਜਾਬ ਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਆਸਾਮ ਦੇ ਸ਼ਹਿਰ ਰੰਗੀਆ ਚ ਡਿਊਟੀ ਕਰ ਰਿਹਾ ਸੀ। ਫ਼ੌਜੀ ਜਵਾਨ ਦੀ ਮ੍ਰਿਤਕ ਦੇਹ ਕਰੀਬ 2 ਵਜੇ ਪਿੰਡ ਰੰਗੜ ਨੰਗਲ ਵਿਖੇ ਪੁੱਜੇਗੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਫ਼ੌਜੀ ਗਗਨਦੀਪ ਸਿੰਘ ਦੀ ਮੌਤ ਦੇ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਫ਼ੌਜੀ ਆਪਣੇ ਪਿੱਛੇ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।