- Updated: September 02, 2024 09:58 PM
ਪੰਜਾਬ ਕਾਂਰਗਸ ਵੱਲੋਂ ਇਕ ਪੱਤਰ ਜਾਰੀ ਕਰ ਕੇ ਵਿਧਾਇਕ ਅਰੁਣਾ ਚੌਧਰੀ ਨੂੰ ਪੰਜਾਬ ਵਿਧਾਇਕ ਦਲ ਦਾ ਡਿਪਟੀ ਲੀਡਰ ਬਣਾ ਦਿੱਤਾ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੁਗੋਪਾਲ ਵੱਲੋਂ ਲਿਖੇ ਗਏ ਇਸ ਪੱਤਰ 'ਚ ਉਨ੍ਹਾਂ ਰਾਜਾ ਵੜਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਅਰੁਣਾ ਚੌਧਰੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਲੀਡਰ ਬਣਾਉਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਡਾ. ਰਾਜ ਕੁਮਾਰ ਚੱਬੇਵਾਲ ਦੇ ਕੋਲ ਸੀ, ਪਰ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਉਹ ਚੋਣ ਜਿੱਤ ਕੇ ਲੋਕ ਸਭਾ ਮੈਂਬਰ ਬਣ ਗਏ। ਹੁਣ ਇਹ ਜ਼ਿੰਮੇਵਾਰੀ ਅਰੁਣਾ ਚੌਧਰੀ ਨੂੰ ਦਿੱਤੀ ਗਈ ਹੈ।
ਇਹ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਅਰੁਣਾ ਚੌਧਰੀ ਨੇ ਆਪਣੇ 'ਐਕਸ' ਅਕਾਊਂਟ 'ਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਤੇ ਕੇ.ਸੀ. ਵੇਨੁਗੋਪਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰੇਕ ਪਾਰਟੀ ਵਰਕਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।