ਕੇਜਰੀਵਾਲ ਜੇਲ੍ਹ ''ਚੋਂ ਬਾਹਰ ਆਏ , ਗੱਡੀ ''ਤੇ ਖੜ੍ਹ ਬੋਲੇ- ''ਮੈਂ ਕਿਹਾ ਸੀ ਕਿ ਮੈਂ ਜਲਦੀ ਆਵਾਂਗਾ, ਲਓ ਆ ਗਿਆ...''

ਕੇਜਰੀਵਾਲ ਜੇਲ੍ਹ ''ਚੋਂ ਬਾਹਰ ਆਏ , ਗੱਡੀ ''ਤੇ ਖੜ੍ਹ ਬੋਲੇ- ''ਮੈਂ ਕਿਹਾ ਸੀ ਕਿ ਮੈਂ ਜਲਦੀ ਆਵਾਂਗਾ, ਲਓ ਆ ਗਿਆ...''

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਤਰਿਮ ਜ਼ਮਾਨਤ 'ਤੇ ਤਿਹਾੜ ਜੇਲ੍ਹ 'ਚੋਂ ਬਾਹਰ ਆ ਗਏ ਹਨ। ਉਨ੍ਹਾਂ ਦੇ ਸਵਾਗਤ ਲਈ ਤਿਹਾੜ ਜੇਲ੍ਹ ਦੇ ਬਾਹਰ ਵੱਡੀ ਗਿਣਤੀ 'ਚ 'ਆਪ' ਵਰਕਰ ਮੌਜੂਦ ਰਹੇ। ਕੇਜਰੀਵਾਲ ਆਪਣੀ ਗੱਡੀ ਦੀ ਸਨਰੂਫ ਖੋਲ੍ਹ ਕੇ ਬਾਹਰ ਆਏ ਅਤੇ 'ਆਪ' ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, 'ਤੁਹਾਡੇ ਵਿਚਕਾਰ ਆ ਕੇ ਚੰਗਾ ਲੱਗ ਰਿਹਾ ਹੈ। ਮੈਂ ਕਿਹਾ ਸੀ ਕਿ ਮੈਂ ਜਲਦੀ ਆਵਾਂਗਾ, ਲਓ ਆ ਗਿਆ।' ਉਨ੍ਹਾਂ ਕਿਹਾ, 'ਤੁਹਾਡਾ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਸੁਪਰੀਮ ਕੋਰਟ ਦੇ ਜੱਜਾਂ ਦਾ ਧੰਨਵਾਦ ਕਰਦਾ ਹਾਂ।'

ਕੇਜਰੀਵਾਲ ਨੇ 'ਆਪ' ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅੱਗੇ ਦਾ ਪਲਾਨ ਦੱਸਿਆ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਯਾਨੀ ਕੱਲ 11 ਵਜੇ ਉਹ ਕਨਾਟ ਪਲੇਸ 'ਤੇ ਹਨੂੰਮਾਨ ਮੰਦਰ ਦਾ ਦਰਸ਼ਨ ਕਰਨਗੇ ਅਤੇ ਦੁਪਹਿਰ 1 ਵਜੇ ਪਾਰਟੀ ਦਫ਼ਤਰ ਪ੍ਰੈੱਸ ਕਾਨਫਰੰਟ ਹੋਵੇਗੀ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਮਿਲੀ ਹੈ। ਕੇਜਰੀਵਾਲ ਇੱਕ ਜੂਨ ਤੱਕ ਅੰਤਰਿਮ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਰਹਿ ਸਕਣਗੇ। 2 ਜੂਨ ਨੂੰ ਉਨ੍ਹਾਂ ਨੂੰ ਸੈਰੰਡਰ ਕਰਨਾ ਹੋਵੇਗਾ। 50 ਹਜ਼ਾਰ ਰੁਪਏ ਦੇ ਨਿੱਜੀ ਮੁਚਕਲੇ 'ਤੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ 'ਤੇ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ। 

ਇਨ੍ਹਾਂ ਸ਼ਰਤਾਂ 'ਤੇ ਮਿਲੀ ਕੇਜਰੀਵਾਲ ਨੂੰ ਜ਼ਮਾਨਤ

- ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਬਾਂਡ ਭਰਨਾ ਹੋਵੇਗਾ
- ਸਮਰਪਣ ਕਰਕੇ 2 ਜੂਨ ਨੂੰ ਜੇਲ੍ਹ 'ਚ ਪਰਤਨਾ ਹੋਵੇਗਾ
- ਮੁੱਖ ਮੰਤਰੀ ਦਫ਼ਤਰ ਅਤੇ ਦਿੱਲੀ ਸਕੱਤਰੇਤ ਵੀ ਨਹੀਂ ਜਾਣਗੇ।
- ਲੈਫਟੀਨੈਂਟ ਗਵਰਨਰ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਫਾਈਲ 'ਤੇ ਦਸਤਖ਼ਤ ਨਹੀਂ ਕਰਨਗੇ
- ਸ਼ਰਾਬ ਨੀਤੀ ਘੁਟਾਲੇ 'ਚ ਆਪਣੀ ਭੂਮਿਕਾ 'ਤੇ ਟਿੱਪਣੀ ਨਹੀਂ ਕਰਨਗੇ
- ਕਿਸੇ ਵੀ ਗਵਾਹ ਨਾਲ ਸੰਪਰਕ ਨਹੀਂ ਕਰਨਗੇ